ਨਗਰ ਕੀਰਤਨ ਦੌਰਾਨ ਹੋਇਆ ਜ਼ਬਰਦਸਤ ਧਮਾਕਾ, ਦੋ ਲੋਕਾਂ ਦੀ ਮੌਤ, ਕਈ ਜ਼ਖ਼ਮੀ

ਬੀ ਵੀ ਚਾਹਲ (ਤਰਨਤਾਰਨ): ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਪਹੁਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਲਈ ਨਗਰ ਕੀਰਤਨ ਰਵਾਨਾ ਹੋਇਆ ਸੀ। ਇਹ ਨਗਰ ਕੀਰਤਨ ਪਿੰਡ ਡਾਲੇਕੇ ਨੇੜੇ ਪਹੁੰਚਿਆ ਹੀ ਸੀ ਕਿ ਧਮਾਕਾ ਹੋ ਗਿਆ। ਧਮਾਕੇ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖ਼ਮੀ ਹੋ ਗਏ ਹਨ। ਹਾਲਾਂਕਿ ਇਹ ਧਮਾਕਾ ਕਿਵੇਂ ਹੋਇਆ, ਇਸ ਦੀ ਅਜੇ ਤਕ ਪੁਸ਼ਟੀ ਨਹੀਂ ਹੋ ਪਾਈ। ਤਰਨਤਾਰਨ ਦੇ ਐੱਸਐੱਸਪੀ ਧਰੁਵ ਦਹੀਆ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਹਨ।ਪੁਲਿਸ ਬਲ ਦੇ ਨਾਲ-ਨਾਲ ਆਹਲਾਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਰਾਹਤ ਤੇ ਬਚਾਅ ਕੰਮ ਜਾਰੀ ਹੈ। ਧਮਾਕਾ ਕਿਵੇਂ ਹੋਇਆ, ਅਜੇ ਇਸ ਬਾਰੇ ‘ਚ ਕੁਝ ਨਹੀਂ ਕਿਹਾ ਜਾ ਸਕਦਾ ਹੈ। ਦੱਸ ਦੇਈਏ ਕਿ ਤਰਨਤਾਰਨ ਸਰਹੱਦੀ ਜਿਲ੍ਹਾ ਹੈ। ਇਹ ਧਮਾਕਾ ਅੱਤਵਾਦੀ ਘਟਨਾ ਵੀ ਹੋ ਸਕਦਾ ਹੈ। ਹਾਲਾਂਕਿ ਇਹ ਜਾਂਚ ਤੋਂ ਬਾਅਦ ਸਪਸ਼ਟ ਹੋ ਜਾਵੇਗਾ ਕਿ ਧਮਾਕਾ ਕਿਉਂ ਤੇ ਕਿਵੇਂ ਹੋਇਆ। ਅਜੇ ਪੁਲਿਸ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾ ਰਹੀ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਆਵਾਜ਼ ਦੂਰ-ਦੂਰ ਤਕ ਸੁਣਾਈ ਦਿੱਤੀ ਗਈ।

Leave a Reply

Your email address will not be published. Required fields are marked *

Open chat